View Details << Back

'ਵਕਫ਼ ਸੋਧ ਬਿੱਲ ਪੂਰੀ ਤਰ੍ਹਾਂ ਮੁਸਲਿਮ ਵਿਰੋਧੀ', ਉਮਰ ਅਬਦੁੱਲਾ ਨੇ ਕੇਂਦਰ 'ਤੇ ਬੋਲਿਆ ਹਮਲਾ; ਸੀਐਮ ਮਾਨ ਦੇ ਬਿਆਨ ਦਾ ਕੀਤਾ ਸਮਰਥਨ

  ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਨੀਵਾਰ ਨੂੰ ਕਿਹਾ ਕਿ ਵਕਫ਼ ਸੋਧ ਬਿੱਲ ਪੂਰੀ ਤਰ੍ਹਾਂ ਮੁਸਲਿਮ ਵਿਰੋਧੀ ਅਤੇ ਪੱਖਪਾਤੀ ਹੈ। ਇਸ ਲਈ, ਇਸਦਾ ਵਿਰੋਧ ਜ਼ਰੂਰੀ ਹੈ। ਅੱਜ ਕਟੜਾ ਵਿਖੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਇੱਕ ਸੰਖੇਪ ਗੱਲਬਾਤ ਵਿੱਚ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਲਿਆਂਦਾ ਗਿਆ ਵਕਫ਼ ਸੋਧ ਬਿੱਲ ਪੂਰੀ ਤਰ੍ਹਾਂ ਮੁਸਲਿਮ ਵਿਰੋਧੀ ਹੈ। ਇਹ ਪੱਖਪਾਤੀ ਹੈ। ਇਹ ਇਸ ਦੇਸ਼ ਦੇ ਮੁਸਲਮਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ ਅਤੇ ਇਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਭਾਰਤੀ ਨਾਗਰਿਕਾਂ ਨੂੰ ਲੈ ਕੇ ਜਾ ਰਹੇ ਜਹਾਜ਼ ਦੀ ਅੰਮ੍ਰਿਤਸਰ ਵਿੱਚ ਲੈਂਡਿੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ ਨੂੰ ਜਾਇਜ਼ ਠਹਿਰਾਉਂਦੇ ਹੋਏ ਉਮਰ ਅਬਦੁੱਲਾ ਨੇ ਕਿਹਾ ਕਿ ਇਸ ਵਿੱਚ ਕੀ ਗ਼ਲਤ ਹੈ?

ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਉਨ੍ਹਾਂ ਦੀ ਚਿੰਤਾ ਜਾਇਜ਼ ਹੈ। ਖਾਸ ਕਰ ਕੇ ਉਨ੍ਹਾਂ ਹਾਲਾਤ ਵਿੱਚ ਜਦੋਂ ਦੇਸ਼ ਨਿਕਾਲਾ ਦਿੱਤੇ ਜਾਣ ਵਾਲੇ ਨਾਗਰਿਕ ਸਿਰਫ਼ ਪੰਜਾਬ ਤੋਂ ਹੀ ਨਹੀਂ ਸਗੋਂ ਗੁਜਰਾਤ ਸਮੇਤ ਦੇਸ਼ ਦੇ ਹੋਰ ਰਾਜਾਂ ਤੋਂ ਵੀ ਹਨ।

ਇੰਤਜ਼ਾਰ ਖ਼ਤਮ, 7 ਤਰੀਕ ਨੂੰ ਪੇਸ਼ ਕੀਤਾ ਜਾਵੇਗਾ ਬਜਟ
ਜੰਮੂ-ਕਸ਼ਮੀਰ ਦੇ ਬਜਟ ਸੈਸ਼ਨ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਸਬਰ ਬਣਾਈ ਰੱਖੋ। ਬਜਟ ਸੈਸ਼ਨ ਹੁਣ ਕੁਝ ਦਿਨਾਂ ਵਿੱਚ ਸ਼ੁਰੂ ਹੋਵੇਗਾ। ਪਹਿਲਾ ਬਜਟ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਬਜਟ 7 ਮਾਰਚ ਨੂੰ ਪੇਸ਼ ਕੀਤਾ ਜਾਵੇਗਾ, ਇਸ ਵਿੱਚ ਕਈ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਈ ਕਿਰਪਾ ਕਰਕੇ ਥੋੜ੍ਹਾ ਸਬਰ ਰੱਖੋ।

ਵਕਫ਼ ਸੋਧ ਬਿੱਲ 'ਤੇ ਕਿਰਨ ਰਿਜੀਜੂ ਨੇ ਕਿਹਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਸੀ ਕਿ ਵਕਫ਼ ਸੋਧ ਬਿੱਲ ਪਾਸ ਕਰਨ ਦਾ ਮਕਸਦ ਮੁਸਲਮਾਨਾਂ ਦੀਆਂ ਜਾਇਦਾਦਾਂ ਦੀ ਰੱਖਿਆ ਕਰਨਾ ਹੈ ਅਤੇ ਇਹ ਜਾਇਦਾਦਾਂ ਉਨ੍ਹਾਂ ਦੇ ਅਸਲ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਮੰਤਰੀ ਨੇ ਇਹ ਗੱਲ ਸ਼ਨੀਵਾਰ ਨੂੰ ਸ਼੍ਰੀਨਗਰ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਹੀ।

ਉਨ੍ਹਾਂ ਕਿਹਾ ਕਿ ਕੁਝ ਲੋਕ ਵਕਫ਼ ਸੋਧ ਬਿੱਲ ਬਾਰੇ ਅਫ਼ਵਾਹਾਂ ਫੈਲਾ ਰਹੇ ਹਨ ਕਿ ਇਸ ਬਿੱਲ ਨੂੰ ਪਾਸ ਕਰ ਕੇ ਕੇਂਦਰ ਨੇ ਵਕਫ਼ ਜਾਇਦਾਦ ਨੂੰ ਹੜੱਪਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਅਫ਼ਵਾਹਾਂ ਮਨਘੜਤ ਹਨ ਅਤੇ ਇਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ।
  ਖਾਸ ਖਬਰਾਂ