View Details << Back

ਭਾਰਤ-ਪਾਕਿ 'ਚ ਅੱਜ ਹੋਵੇਗੀ ਫਲੈਗ ਮੀਟਿੰਗ, LOC 'ਤੇ ਗੋਲ਼ੀਬਾਰੀ ਵਿਚਕਾਰ ਇਹ ਹੈ ਮਹੱਤਵਪੂਰਨ Meeting

  ਕੰਟਰੋਲ ਰੇਖਾ (Loc) 'ਤੇ ਸਰਹੱਦ ਪਾਰ ਤੋਂ ਗੋਲ਼ੀਬਾਰੀ ਅਤੇ IED ਹਮਲਿਆਂ ਵਿਚਕਾਰ ਭਾਰਤ ਅਤੇ ਪਾਕਿਸਤਾਨ ਸ਼ੁੱਕਰਵਾਰ ਨੂੰ ਫਲੈਗ ਮੀਟਿੰਗ ਕਰਨਗੇ। ਸੂਤਰਾਂ ਅਨੁਸਾਰ ਫਲੈਗ ਮੀਟਿੰਗ ਸ਼ੁੱਕਰਵਾਰ ਨੂੰ ਕੰਟਰੋਲ ਰੇਖਾ ਦੇ ਨੇੜੇ ਹੋਵੇਗੀ। ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। ਪਾਕਿ ਅੱਤਵਾਦੀਆਂ ਨੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਭਾਰਤੀ ਫ਼ੌਜ ਨੇ ਵੀ ਢੁਕਵਾਂ ਜਵਾਬ ਦਿੱਤਾ ਹੈ। ਇਹ ਮੀਟਿੰਗ ਸਰਹੱਦ 'ਤੇ ਭਾਰੀ ਗੋਲ਼ੀਬਾਰੀ ਦੇ ਵਿਚਕਾਰ ਹੋਣ ਜਾ ਰਹੀ ਹੈ।

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
11 ਫਰਵਰੀ ਨੂੰ ਸ਼ੱਕੀ ਅੱਤਵਾਦੀਆਂ ਨੇ ਜੰਮੂ ਦੇ ਅਖਨੂਰ ਸੈਕਟਰ ਵਿੱਚ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਹਮਲਾ ਕੀਤਾ। ਇਸ ਵਿੱਚ ਇੱਕ ਕੈਪਟਨ ਸਮੇਤ ਦੋ ਸੈਨਿਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।

ਰਾਜੌਰੀ ਅਤੇ ਪੁਣਛ ਵਿੱਚ ਗੋਲ਼ੀਬਾਰੀ
ਰਾਜੌਰੀ ਅਤੇ ਪੁਣਛ ਜ਼ਿਲ੍ਹਿਆਂ ਵਿੱਚ ਕੰਟਰੋਲ ਰੇਖਾ 'ਤੇ ਸਰਹੱਦ ਪਾਰ ਤੋਂ ਗੋਲ਼ੀਬਾਰੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਇੱਥੇ ਵੱਖ-ਵੱਖ ਘਟਨਾਵਾਂ ਵਿੱਚ ਦੋ ਫ਼ੌਜੀ ਜਵਾਨ ਜ਼ਖ਼ਮੀ ਹੋ ਗਏ ਸਨ ਜਦੋਂ ਕਿ ਪਿਛਲੇ ਹਫ਼ਤੇ ਇੱਕ ਬਾਰੂਦੀ ਸੁਰੰਗ ਧਮਾਕੇ ਵਿੱਚ ਇੱਕ ਹੋਰ ਫ਼ੌਜੀ ਜਵਾਨ ਜ਼ਖ਼ਮੀ ਹੋ ਗਿਆ ਸੀ।

ਫ਼ੌਜ ਦੇ ਰਹੀ ਹੈ ਢੁੱਕਵਾਂ ਜਵਾਬ
ਭਾਰਤੀ ਫ਼ੌਜ ਸਰਹੱਦ ਪਾਰ ਤੋਂ ਹੋਣ ਵਾਲੀ ਕਿਸੇ ਵੀ ਨਾਪਾਕ ਗਤੀਵਿਧੀ ਦਾ ਢੁਕਵਾਂ ਜਵਾਬ ਦੇਣ ਵਿੱਚ ਰੁੱਝੀ ਹੋਈ ਹੈ। ਫ਼ੌਜ ਦੀ ਜਵਾਬੀ ਕਾਰਵਾਈ ਵਿੱਚ ਪਾਕਿਸਤਾਨੀ ਪੱਖ ਨੂੰ ਭਾਰੀ ਨੁਕਸਾਨ ਹੋਇਆ ਹੈ। 25 ਫਰਵਰੀ, 2021 ਤੋਂ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ 'ਤੇ ਜੰਗਬੰਦੀ ਲਾਗੂ ਹੈ।

ਕੰਟਰੋਲ ਰੇਖਾ 'ਤੇ ਸਰਗਰਮ ਬੈਟ ਟੀਮਾਂ
ਪਿਛਲੇ 15 ਦਿਨਾਂ ਤੋਂ, ਪਾਕਿਸਤਾਨ ਨੇ ਸਰਹੱਦ ਪਾਰ ਆਪਣੀਆਂ ਨਾਪਾਕ ਸਾਜ਼ਿਸ਼ਾਂ ਵਧਾ ਦਿੱਤੀਆਂ ਹਨ। ਰਿਪੋਰਟਾਂ ਅਨੁਸਾਰ, ਪਾਕਿਸਤਾਨ ਨੇ ਬਾਰਡਰ ਐਕਸ਼ਨ ਟੀਮ ਯਾਨੀ ਕਿ BAT ਨੂੰ ਸਰਗਰਮ ਕਰ ਦਿੱਤਾ ਹੈ। ਇਸ ਪਿੱਛੇ ਪਾਕਿਸਤਾਨ ਦੀ ਬਦਨਾਮ ਖ਼ੁਫ਼ੀਆ ਏਜੰਸੀ ਆਈਐਸਆਈ ਦਾ ਹੱਥ ਦੱਸਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ BAT ਟੀਮਾਂ ਹਮਲੇ ਦੀ ਸਾਜ਼ਿਸ਼ ਰਚਣ ਵਿੱਚ ਰੁੱਝੀਆਂ ਹੋਈਆਂ ਹਨ।
  ਖਾਸ ਖਬਰਾਂ