View Details << Back

ਪੰਚਕੂਲਾ 'ਚ ਹਵਾਈ ਸੈਨਾ ਦਾ ਲੜਾਕੂ ਜਹਾਜ਼ ਕ੍ਰੈਸ਼, ਪਾਇਲਟ ਨੇ ਪੈਰਾਸ਼ੂਟ ਨਾਲ ਛਾਲ ਮਾਰ ਕੇ ਬਚਾਈ ਜਾਨ; ਸੜ ਕੇ ਸੁਆਹ ਹੋਇਆ ਜਹਾਜ਼

  ਹਰਿਆਣਾ ਦੇ ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਲਦਵਾਲਾ ਪਿੰਡ ਨੇੜੇ ਹਵਾਈ ਸੈਨਾ ਦਾ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਦੇ ਕਰੈਸ਼ ਹੋਣ ਤੋਂ ਪਹਿਲਾਂ ਪਾਇਲਟ ਨੇ ਪੈਰਾਸ਼ੂਟ ਨਾਲ ਛਾਲ ਮਾਰ ਕੇ ਆਪਣੀ ਜਾਨ ਬਚਾਈ। ਲੜਾਕੂ ਜਹਾਜ਼ ਪੂਰੀ ਤਰ੍ਹਾਂ ਸੜ ਗਿਆ ਅਤੇ ਜਹਾਜ਼ ਦੇ ਟੁਕੜੇ ਇਧਰ-ਉਧਰ ਖਿੱਲਰ ਗਏ। ਜਿਵੇਂ ਹੀ ਸਥਾਨਕ ਲੋਕਾਂ ਨੂੰ ਲੜਾਕੂ ਜਹਾਜ਼ ਦੇ ਡਿੱਗਣ ਦਾ ਪਤਾ ਲੱਗਾ। ਉਹ ਮੌਕੇ 'ਤੇ ਪਹੁੰਚ ਗਏ ਤੇ ਜੰਗਲ 'ਚ ਜਾ ਕੇ ਪਾਇਲਟ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।
  ਖਾਸ ਖਬਰਾਂ