View Details << Back

ਬੰਗਲਾਦੇਸ਼ 'ਚ ਹਿੰਦੂ ਨੇਤਾ ਦੀ ਹੱਤਿਆ, ਭਾਰਤ ਨੇ ਜਤਾਈ ਨਾਰਾਜ਼ਗੀ, ਮੁਹੰਮਦ ਯੂਨਸ ਨੂੰ ਫਟਕਾਰ

  ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂਆਂ 'ਤੇ ਲਗਾਤਾਰ ਅੱਤਿਆਚਾਰ ਕੀਤੇ ਜਾ ਰਹੇ ਹਨ। ਇਸ ਦੌਰਾਨ ਉੱਤਰੀ ਬੰਗਲਾਦੇਸ਼ ਵਿੱਚ ਇੱਕ ਪ੍ਰਮੁੱਖ ਹਿੰਦੂ ਘੱਟ ਗਿਣਤੀ ਆਗੂ ਭਾਬੇਸ਼ ਚੰਦਰ ਰਾਏ ਦੇ ਅਗਵਾ ਤੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਭਾਰਤ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਬੰਗਲਾਦੇਸ਼ ਦੀ ਯੂਨਸ ਸਰਕਾਰ ਨੂੰ ਵੀ ਫਟਕਾਰ ਲਗਾਈ ਗਈ ਹੈ। ਨਵੀਂ ਦਿੱਲੀ ਨੇ ਇਸ ਘਟਨਾ ਦੀ ਨਿੰਦਾ ਕੀਤੀ ਤੇ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਬੰਗਲਾਦੇਸ਼ੀ ਅੰਤਰਿਮ ਸਰਕਾਰ 'ਤੇ ਆਪਣੇ ਘੱਟ ਗਿਣਤੀ ਭਾਈਚਾਰਿਆਂ ਦੀ ਰੱਖਿਆ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ।

ਵਿਦੇਸ਼ ਮੰਤਰਾਲੇ ਨੇ ਜਾਰੀ ਕੀਤਾ ਬਿਆਨ

ਬੰਗਲਾਦੇਸ਼ ਵਿੱਚ ਵਾਪਰੀ ਇਸ ਘਟਨਾ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕਰਕੇ ਲਿਖਿਆ ਕਿ ਅਸੀਂ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀ ਆਗੂ ਭਾਬੇਸ਼ ਚੰਦਰ ਰਾਏ ਦੇ ਅਗਵਾ ਤੇ ਬੇਰਹਿਮੀ ਨਾਲ ਕਤਲ 'ਤੇ ਦੁੱਖ ਪ੍ਰਗਟ ਕੀਤਾ ਹੈ।

ਉਸ ਨੇ ਅੱਗੇ ਲਿਖਿਆ ਕਿ ਇਹ ਕਤਲ ਅੰਤਰਿਮ ਸਰਕਾਰ ਦੇ ਅਧੀਨ ਹਿੰਦੂ ਘੱਟ ਗਿਣਤੀਆਂ 'ਤੇ ਯੋਜਨਾਬੱਧ ਅਤਿਆਚਾਰ ਦੇ ਪੈਟਰਨ ਦੀ ਪਾਲਣਾ ਕਰਦਾ ਹੈ, ਜਦੋਂ ਕਿ ਪਿਛਲੀਆਂ ਅਜਿਹੀਆਂ ਘਟਨਾਵਾਂ ਦੇ ਦੋਸ਼ੀ ਸਜ਼ਾ ਤੋਂ ਬਿਨਾਂ ਘੁੰਮਦੇ ਰਹਿੰਦੇ ਹਨ। ਅਸੀਂ ਇਸ ਘਟਨਾ ਦੀ ਨਿੰਦਾ ਕਰਦੇ ਹਾਂ ਤੇ ਇੱਕ ਵਾਰ ਫਿਰ ਅੰਤਰਿਮ ਸਰਕਾਰ ਨੂੰ ਯਾਦ ਦਿਵਾਉਂਦੇ ਹਾਂ ਕਿ ਉਹ ਹਿੰਦੂਆਂ ਸਮੇਤ ਸਾਰੀਆਂ ਘੱਟ ਗਿਣਤੀਆਂ ਦੀ ਰੱਖਿਆ ਕਰਨ ਦੀ ਆਪਣੀ ਜ਼ਿੰਮੇਵਾਰੀ ਬਿਨਾਂ ਕਿਸੇ ਬਹਾਨੇ ਜਾਂ ਭੇਦਭਾਵ ਦੇ ਨਿਭਾਏ।
  ਖਾਸ ਖਬਰਾਂ