View Details << Back

Earthquake: ਜੰਮੂ-ਕਸ਼ਮੀਰ 'ਚ ਮੁੜ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚ ਹਿੱਲਦੇ ਨਜ਼ਰ ਆਏ ਪੱਖੇ; ਘਬਰਾ ਕੇ ਘਰਾਂ ਤੋਂ ਬਾਹਰ ਆਏ ਲੋਕ

  ਜੰਮੂ-ਕਸ਼ਮੀਰ 'ਚ ਵੀ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪੁਣਛ 'ਚ ਲੋਕਾਂ ਦੇ ਘਰੇਲੂ ਸਮਾਨ ਇੰਨੀ ਤੇਜ਼ੀ ਨਾਲ ਹਿੱਲਣ ਲੱਗਾ ਕਿ ਉਹ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਜਾਣਕਾਰੀ ਮੁਤਾਬਕ ਅਫਗਾਨਿਸਤਾਨ 'ਚ ਦੁਪਹਿਰ 12:17 'ਤੇ ਭੂਚਾਲ ਆਇਆ ਅਤੇ ਇਸ ਦਾ ਅਸਰ ਜੰਮੂ-ਕਸ਼ਮੀਰ 'ਚ ਵੀ ਦੇਖਣ ਨੂੰ ਮਿਲਿਆ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਸੀ। ਦੱਸ ਦੇਈਏ ਕਿ ਤਿੰਨ ਦਿਨ ਪਹਿਲਾਂ ਵੀ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਸੀ। ਦੱਸ ਦੇਈਏ ਕਿ ਤਿੰਨ ਦਿਨ ਪਹਿਲਾਂ ਵੀ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
  ਖਾਸ ਖਬਰਾਂ