View Details << Back

India Pakistan Conflict: ਭਾਰਤ ਪਾਕਿਸਤਾਨ ਜੰਗ 'ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ, ਸੀਐਮ ਨੇ ਕੀਤਾ ਐਲਾਨ

  ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਨੀਵਾਰ ਨੂੰ ਪਾਕਿਸਤਾਨੀ ਗੋਲੀਬਾਰੀ ਵਿੱਚ ਮਾਰੇ ਗਏ ਹਰੇਕ ਨਾਗਰਿਕ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ। ਸੂਬਾ ਸਰਕਾਰ ਨੇ ਇਹ ਫੈਸਲਾ ਦੁਖੀ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਨ ਅਤੇ ਉਨ੍ਹਾਂ ਦੇ ਦਰਦ ਨੂੰ ਸਾਂਝਾ ਕਰਨ ਦੇ ਯਤਨ ਵਜੋਂ ਲਿਆ ਹੈ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਬੇਸ਼ੱਕ ਕੋਈ ਵੀ ਮੁਆਵਜ਼ਾ ਕਦੇ ਵੀ ਕਿਸੇ ਅਜ਼ੀਜ਼ ਦੀ ਥਾਂ ਨਹੀਂ ਲੈ ਸਕਦਾ ਜਾਂ ਪਰਿਵਾਰ ਦੁਆਰਾ ਹੋਏ ਸਦਮੇ ਨੂੰ ਭਰ ਨਹੀਂ ਸਕਦਾ।

ਇਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਅਤੇ ਏਕਤਾ ਪ੍ਰਗਟ ਕਰਨ ਲਈ, ਅਸੀਂ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ।

'ਅਸੀਂ ਇਸ ਦੁੱਖ ਦੀ ਘੜੀ ਵਿੱਚ ਹਰੇਕ ਪ੍ਰਭਾਵਿਤ ਪਰਿਵਾਰ ਦੇ ਨਾਲ ਖੜ੍ਹੇ ਹਾਂ'

ਪਾਕਿਸਤਾਨੀ ਗੋਲੀਬਾਰੀ ਵਿੱਚ ਮਾਸੂਮ ਜਾਨਾਂ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ, ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਸਾਡੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਹਰ ਸੰਭਵ ਉਪਾਅ ਕਰ ਰਹੀ ਹੈ। ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਰਾਹਤ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਸੁਚੇਤ ਅਤੇ ਸਰਗਰਮ ਹੈ।

ਮੁੱਖ ਮੰਤਰੀ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ ਅਤੇ ਸਬੰਧਤ ਅਧਿਕਾਰੀਆਂ ਨੂੰ ਰਾਹਤ ਅਤੇ ਪੁਨਰਵਾਸ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਹਰੇਕ ਪ੍ਰਭਾਵਿਤ ਪਰਿਵਾਰ ਦੇ ਨਾਲ ਖੜ੍ਹੇ ਹਾਂ।
  ਖਾਸ ਖਬਰਾਂ