View Details << Back

Putin's Welcome: ਪੁਤਿਨ ਪਹੁੰਚੇ ਭਾਰਤ; ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਸਵਾਗਤ

  Putin's Welcome: ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਪਹੁੰਚ ਗਏ ਹਨ। ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਭਾਰਤ ਦੌਰਾ ਹੈ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦਾ ਸਵਾਗਤ ਕੀਤਾ।

ਪੁਤਿਨ ਲਗਭਗ 30 ਘੰਟੇ ਭਾਰਤ ਵਿੱਚ ਰਹਿਣਗੇ। ਪੁਤਿਨ ਦੇ ਭਾਰਤ ਆਉਣ ਤੋਂ ਪਹਿਲਾਂ ਕਈ ਰੂਸੀ ਮੰਤਰੀ ਦਿੱਲੀ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚ ਉਪ ਪ੍ਰਧਾਨ ਮੰਤਰੀ ਡੇਨਿਸ ਮੰਟੂਰੋਵ, ਰੱਖਿਆ ਮੰਤਰੀ ਸਰਗੇਈ ਸ਼ੋਇਗੂ ਅਤੇ ਖੇਤੀਬਾੜੀ ਮੰਤਰੀ ਦਮਿਤਰੀ ਪੈਟਰੋਵ ਸ਼ਾਮਲ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ ਸਨਮਾਨ ਵਿੱਚ ਰਾਤ ਦੀ ਨਿੱਜੀ ਦਾਅਵਤ ਦੀ ਮੇਜ਼ਬਾਨੀ ਕਰਨਗੇ। ਪੂਤਿਨ ਦਾ ਇਹ ਦੌਰਾ ਭਾਰਤ ਅਤੇ ਅਮਰੀਕਾ ਵਿਚਕਾਰ ਤਣਾਅਪੂਰਨ ਸਬੰਧਾਂ ਵਿਚਾਲੇ ਹੋ ਰਿਹਾ ਹੈ। ਮੋਦੀ ਅਤੇ ਪੂਤਿਨ ਵਿਚਕਾਰ ਸ਼ੁੱਕਰਵਾਰ ਨੂੰ ਹੋਣ ਵਾਲੀ ਸਿਖਰ ਵਾਰਤਾ ਵਿੱਚ ਰੱਖਿਆ ਸਹਿਯੋਗ ਵਧਾਉਣ, ਦੁਵੱਲੇ ਵਪਾਰ ਨੂੰ ਬਾਹਰੀ ਦਬਾਅ ਤੋਂ ਬਚਾਉਣ ਅਤੇ ਛੋਟੇ ਮਾਡਿਊਲਰ ਰਿਐਕਟਰਾਂ ਦੇ ਖੇਤਰ ਵਿੱਚ ਸੰਭਾਵਿਤ ਸਹਿਯੋਗ ’ਤੇ ਧਿਆਨ ਕੇਂਦਰਿਤ ਹੋਣ ਦੀ ਸੰਭਾਵਨਾ ਹੈ।
  ਖਾਸ ਖਬਰਾਂ