View Details << Back

ਓਪਨ ਡਿਜੀਟਲ ’ਵਰਸਿਟੀ ਨੀਤੀ ਨੂੰ ਪ੍ਰਵਾਨਗੀ

  ਪੰਜਾਬ ਮੰਤਰੀ ਮੰਡਲ ਨੇ ਅੱਜ ਵਿਦੇਸ਼ੀ ਤਰਜ਼ ’ਤੇ ‘ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026’ ਨੂੰ ਪ੍ਰਵਾਨਗੀ ਦੇ ਦਿੱਤੀ ਜਿਸ ਨਾਲ ਪੰਜਾਬ ਡਿਜੀਟਲ ਓਪਨ ਯੂਨੀਵਰਸਿਟੀ ਖੋਲ੍ਹਣ ਦਾ ਰਾਹ ਪੱਧਰਾ ਹੋ ਗਿਆ ਹੈ। ਲਹਿਰਾਗਾਗਾ ਵਿੱਚ ਮੈਡੀਕਲ ਕਾਲਜ ਤੇ ਹਸਪਤਾਲ ਖੋਲ੍ਹੇ ਜਾਣ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ। ਬਾਬਾ ਹੀਰਾ ਸਿੰਘ ਭੱਠਲ ਕਾਲਜ ਹੁਣ ਮੈਡੀਕਲ ਕਾਲਜ ਵਿੱਚ ਤਬਦੀਲ ਹੋਵੇਗਾ ਅਤੇ ਪੁਰਾਣੇ ਕਾਲਜ ਦੇ ਸਟਾਫ ਨੂੰ ਐਡਜਸਟ ਕਰਨ ਦਾ ਫ਼ੈਸਲਾ ਵੀ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਵਾਨ ਹੋਈ ‘ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀਜ਼ ਨੀਤੀ-2026’ ਦਾ ਮਕਸਦ ਆਨਲਾਈਨ ਅਤੇ ਓਪਨ ਡਿਸਟੈਂਸ ਲਰਨਿੰਗ ਪ੍ਰੋਗਰਾਮਾਂ ਲਈ ਪਲੈਟਫ਼ਾਰਮ ਦੇਣਾ ਹੈ ਜਿਸ ਤਹਿਤ ਵਿਦਿਆਰਥੀ ਸਮੁੱਚੀ ਡਿਗਰੀ ਘਰ ਬੈਠੇ ਮੋਬਾਈਲ ਜਾਂ ਲੈਪਟਾਪ ’ਤੇ ਪੂਰੀ ਕਰ ਸਕਦੇ ਹਨ ਅਤੇ ਇਹ ਡਿਗਰੀਆਂ ਕਾਨੂੰਨੀ ਤੌਰ ’ਤੇ ਵੈਧ ਹੋਣਗੀਆਂ। ਇਨ੍ਹਾਂ ’ਵਰਸਿਟੀਆਂ ਦੀ ਸਥਾਪਨਾ ਲਈ ਘੱਟੋ-ਘੱਟ 2.5 ਏਕੜ ਜ਼ਮੀਨ, ਡਿਜੀਟਲ ਕੰਟੈਂਟ ਸਟੂਡੀਓਜ਼, ਕੰਟਰੋਲ ਰੂਮ, ਸਰਵਰ ਰੂਮ ਅਤੇ ਸੰਚਾਲਨ ਕੇਂਦਰ, ਅਤਿ ਆਧੁਨਿਕ ਡਿਜੀਟਲ ਬੁਨਿਆਦੀ ਢਾਂਚੇ ਦੀ ਲੋੜ ਹੋਵੇਗੀ।
  ਖਾਸ ਖਬਰਾਂ