View Details << Back

ਤਰਨਜੀਤ ਸਿੰਘ ਸੰਧੂ ਦਿੱਲੀ ਦੇ ਨਵੇਂ ਉਪ ਰਾਜਪਾਲ

  ਰਾਸ਼ਟਰਪਤੀ ਨੇ ਅਮਰੀਕਾ ਵਿਚ ਭਾਰਤ ਦੇ ਸਾਬਕਾ ਸਫ਼ੀਰ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਵਿਨੇ ਕੁਮਾਰ ਸਕਸੈਨਾ ਦੀ ਥਾਂ ’ਤੇ ਲਗਾਇਆ ਗਿਆ ਹੈ ਜਿਨ੍ਹਾਂ ਨੂੰ ਲੱਦਾਖ਼ ਦਾ ਉਪ ਰਾਜਪਾਲ ਬਣਾਇਆ ਗਿਆ। ਲੱਦਾਖ਼ ਦੇ ਉਪ ਰਾਜਪਾਲ ਕਵਿੰਦਰ ਗੁਪਤਾ ਨੂੰ ਤਬਦੀਲ ਕਰ ਕੇ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਬਣਾਇਆ ਗਿਆ ਹੈ। ਤਾਮਿਲਨਾਡੂ ਦੇ ਰਾਜਪਾਲ ਆਰ ਐੱਨ ਰਵੀ ਨੂੰ ਪੱਛਮੀ ਬੰਗਾਲ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਨੰਦ ਕਿਸ਼ੋਰ ਯਾਦਵ ਨੂੰ ਨਾਗਾਲੈਂਡ, ਤਿਲੰਗਾਨਾ ਦੇ ਰਾਜਪਾਲ ਜਿਸ਼ਨੂ ਦੇਵ ਵਰਮਾ ਨੂੰ ਮਹਾਰਾਸ਼ਟਰ, ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੂੰ ਤਿਲੰਗਾਨਾ ਅਤੇ ਲੈਫਟੀਨੈਂਟ ਜਨਰਲ (ਸੇਵਾਮੁਕਤ) ਅਤਾ ਹਸਨੈਨ ਨੂੰ ਬਿਹਾਰ ਦਾ ਰਾਜਪਾਲ ਬਣਾਇਆ ਗਿਆ ਹੈ।
  ਖਾਸ ਖਬਰਾਂ