View Details << Back

West Asia Crisis: ਅਮਰੀਕਾ ਨੇ ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਦਿੱਤੀ ਛੋਟ

  West Asia Crisis: ਇਰਾਨ ਨਾਲ ਵਧਦੇ ਟਕਰਾਅ ਦੇ ਮੱਦੇਨਜ਼ਰ, ਅਮਰੀਕਾ ਨੇ ਭਾਰਤੀ ਰਿਫਾਇਨਰੀਆਂ ਨੂੰ ਰੂਸੀ ਤੇਲ ਖਰੀਦਣ ਲਈ 30 ਦਿਨਾਂ ਦੀ ਆਰਜ਼ੀ ਛੋਟ (Waiver) ਦੇਣ ਦਾ ਐਲਾਨ ਕੀਤਾ ਹੈ। ਅਮਰੀਕੀ ਖਜ਼ਾਨਾ ਮੰਤਰੀ ਸਕੌਟ ਬੇਸੈਂਟ ਨੇ ਵੀਰਵਾਰ ਨੂੰ ਦੱਸਿਆ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੇ ਊਰਜਾ ਏਜੰਡੇ ਕਾਰਨ ਤੇਲ ਉਤਪਾਦਨ ਰਿਕਾਰਡ ਪੱਧਰ ’ਤੇ ਹੈ, ਪਰ ਗਲੋਬਲ ਮਾਰਕੀਟ ਵਿੱਚ ਤੇਲ ਦੀ ਸਪਲਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਬੇਸੈਂਟ ਨੇ ਸਪੱਸ਼ਟ ਕੀਤਾ ਕਿ ਇਹ ਇੱਕ ਸੋਚਿਆ-ਸਮਝਿਆ ਕਦਮ ਹੈ, ਜਿਸ ਨਾਲ ਰੂਸ ਨੂੰ ਕੋਈ ਵੱਡਾ ਵਿੱਤੀ ਫਾਇਦਾ ਨਹੀਂ ਹੋਵੇਗਾ ਕਿਉਂਕਿ ਇਹ ਸਿਰਫ਼ ਉਸ ਤੇਲ ਦੇ ਲੈਣ-ਦੇਣ ਲਈ ਹੈ ਜੋ ਪਹਿਲਾਂ ਹੀ ਸਮੁੰਦਰੀ ਰਸਤੇ ਵਿੱਚ ਫਸਿਆ ਹੋਇਆ ਹੈ।ਅਮਰੀਕੀ ਪ੍ਰਸ਼ਾਸਨ ਨੇ ਭਾਰਤ ਨੂੰ ਇੱਕ ਮਹੱਤਵਪੂਰਨ ਸਾਂਝੇਦਾਰ ਦੱਸਦਿਆਂ ਉਮੀਦ ਜਤਾਈ ਹੈ ਕਿ ਨਵੀਂ ਦਿੱਲੀ ਆਉਣ ਵਾਲੇ ਸਮੇਂ ਵਿੱਚ ਅਮਰੀਕੀ ਤੇਲ ਦੀ ਖਰੀਦ ਵਿੱਚ ਵਾਧਾ ਕਰੇਗੀ।
  ਖਾਸ ਖਬਰਾਂ