View Details << Back

ਡੀ ਜੀ ਪੀ ਦੀ ਨਿਯੁਕਤੀ ਲਈ ਪੰਜਾਬ ਸਰਕਾਰ ਪੈਨਲ ਭੇਜੇਗੀ

  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਡਾਇਰੈਕਟਰ ਜਨਰਲ ਆਫ ਪੁਲੀਸ (ਡੀ ਜੀ ਪੀ) ਦੇ ਅਹੁਦੇ ਲਈ ਜਲਦੀ ਹੀ ਅਧਿਕਾਰਾਂ ਦੇ ਨਾਵਾਂ ਵਾਲਾ ਪੈਨਲ ਸੰਘ ਲੋਕ ਸੇਵਾ ਕਮਿਸ਼ਨ (ਯੂ ਪੀ ਐੱਸ ਸੀ) ਨੂੰ ਭੇਜਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਜਿੰਨਾ ਸਮਾਂ ਮਿਲਿਆ ਹੈ, ਉਸੇ ਸਮੇਂ ਦੇ ਅੰਦਰ ਨਿਯਮਾਂ ਦੀ ਪਾਲਣਾ ਕਰਦਿਆਂ ਪੈਨਲ ਭੇਜ ਦਿੱਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਯੂ ਪੀ ਐੱਸ ਸੀ ਤੋਂ ਨਵੇਂ ਅਫਸਰਾਂ ਦੀ ਮੰਗ ਵੀ ਕੀਤੀ ਗਈ ਹੈ, ਜਦੋਂ ਕਿ ਕੁਝ ਅਫਸਰ ਸਿਖਲਾਈ ਲਈ ਆ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਤਹਿਸੀਲਦਾਰ ਜਾਂ ਪੀ ਸੀ ਐੱਸ ਅਧਿਕਾਰੀਆਂ ਦੀਆਂ ਤਰੱਕੀਆਂ ਬਾਰੇ ਵੀ ਗੱਲ ਕੀਤੀ ਜਾਵੇਗੀ। ਪਹਿਲਾਂ ਸੂਬੇ ਵਿੱਚ 10-10 ਸਾਲ ਤੱਕ ਪੁਲੀਸ ਅਧਿਕਾਰੀਆਂ ਦੀਆਂ ਤਰੱਕੀਆਂ ਰੁਕੀਆਂ ਰਹੀਆਂ, ਕਿਉਂਕਿ ਮੁੱਖ ਮੰਤਰੀ ਕੋਲ ਦਸਤਖ਼ਤ ਕਰਨ ਦਾ ਹੀ ਸਮਾਂ ਨਹੀਂ ਸੀ, ਹੁਣ ਸੂਬੇ ਵਿੱਚ ਪੁਲੀਸ ਅਧਿਕਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ।
  ਖਾਸ ਖਬਰਾਂ