View Details << Back

US-Iran-Israel War Live: ਇਰਾਨ ਵੱਲੋਂ Saudi Arabia ਵਿੱਚ ਪ੍ਰਿੰਸ ਸੁਲਤਾਨ ਏਅਰਬੇਸ ’ਤੇ ਹਮਲਾ; 15 US ਫੌਜੀ ਜ਼ਖਮੀ

  US-Israel-Iran War: ਇਰਾਨ ਅਤੇ ਅਮਰੀਕਾ ਦਰਮਿਆਨ ਚੱਲ ਰਹੀ ਜੰਗ ਵਿੱਚ ਜ਼ਖਮੀ ਹੋਣ ਵਾਲੇ ਅਮਰੀਕੀਆਂ ਦੀ ਗਿਣਤੀ 300 ਤੋਂ ਪਾਰ ਹੋ ਗਈ ਹੈ ਅਤੇ ਇਸੇ ਹਫ਼ਤੇ ਸਾਊਦੀ ਅਰਬ ਦੇ ਇੱਕ ਏਅਰ ਬੇਸ 'ਤੇ ਹੋਏ ਹਮਲਿਆਂ ਵਿੱਚ ਦੋ ਦਰਜਨ ਤੋਂ ਵੱਧ ਫੌਜੀ ਜ਼ਖਮੀ ਹੋਏ ਹਨ। ਇਰਾਨ ਨੇ ਸਾਊਦੀ ਅਰਬ ਦੇ ਪ੍ਰਿੰਸ ਸੁਲਤਾਨ ਏਅਰ ਬੇਸ 'ਤੇ 6 ਬੈਲਿਸਟਿਕ ਮਿਜ਼ਾਈਲਾਂ ਅਤੇ 29 ਡਰੋਨਾਂ ਨਾਲ ਹਮਲਾ ਕੀਤਾ ਜਿਸ ਵਿੱਚ ਘੱਟੋ-ਘੱਟ 15 ਫੌਜੀ ਜ਼ਖਮੀ ਹੋਏ ਹਨ ਅਤੇ ਇਨ੍ਹਾਂ ਵਿੱਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਮਰੀਕੀ ਅਧਿਕਾਰੀਆਂ ਨੇ ਸ਼ੁਰੂਆਤ ਵਿੱਚ 10 ਫੌਜੀਆਂ ਦੇ ਜ਼ਖਮੀ ਹੋਣ ਦੀ ਗੱਲ ਕਹੀ ਸੀ ਜਿਨ੍ਹਾਂ ਵਿੱਚੋਂ ਦੋ ਗੰਭੀਰ ਸਨ ਪਰ ਹੁਣ ਇਹ ਅੰਕੜਾ ਵੱਧ ਗਿਆ ਹੈ। ਇਸ ਦੌਰਾਨ ਮੱਧ ਪੂਰਬ ਵਿੱਚ ਹੋਰ ਅਮਰੀਕੀ ਫੌਜਾਂ ਭੇਜੀਆਂ ਜਾ ਰਹੀਆਂ ਹਨ ਅਤੇ ਅਮਰੀਕੀ ਸੈਂਟਰਲ ਕਮਾਂਡ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਲਗਪਗ 2,500 ਮਰੀਨ ਫੌਜੀਆਂ ਨੂੰ ਲੈ ਕੇ ਇੱਕ ਸਮੁੰਦਰੀ ਜਹਾਜ਼ ਖੇਤਰ ਵਿੱਚ ਪਹੁੰਚ ਚੁੱਕਾ ਹੈ। ਪੈਂਟਾਗਨ ਨੇ ਅਜੇ ਤੱਕ ਸਾਊਦੀ ਬੇਸ 'ਤੇ ਹੋਏ ਇਸ ਨੁਕਸਾਨ ਅਤੇ ਫੌਜੀਆਂ ਦੇ ਜ਼ਖਮੀ ਹੋਣ ਬਾਰੇ ਕੋਈ ਅਧਿਕਾਰਤ ਜਵਾਬ ਨਹੀਂ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਮੱਧ ਪੂਰਬ (ਮਿਡਲ ਈਸਟ) ਵਿੱਚ ਚੱਲ ਰਹੇ ਤਣਾਅਪੂਰਨ ਹਾਲਾਤ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਖੇਤਰ ਵਿੱਚ ਊਰਜਾ ਟਿਕਾਣਿਆਂ (Energy Installations) 'ਤੇ ਹੋ ਰਹੇ ਹਮਲਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਦੋਵਾਂ ਨੇਤਾਵਾਂ ਨੇ ਮੌਜੂਦਾ ਸਥਿਤੀ ਨੂੰ ਗੰਭੀਰਤਾ ਨਾਲ ਵਿਚਾਰਿਆ ਅਤੇ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣ 'ਤੇ ਜ਼ੋਰ ਦਿੱਤਾ। ਮਿਡਲ ਈਸਟ (ਮੱਧ ਪੂਰਬ) ਵਿੱਚ ਵਧਦੇ ਤਣਾਅ ਦਰਮਿਆਨ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਇਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਸ਼ਕੀਆਨ ਨਾਲ ਤਕਰੀਬਨ ਇੱਕ ਘੰਟਾ ਫ਼ੋਨ 'ਤੇ ਗੱਲਬਾਤ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਇਸ ਲੰਬੀ ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਖੇਤਰ ਵਿੱਚ ਸ਼ਾਂਤੀ ਬਹਾਲ ਕਰਨ ਦੇ ਤਰੀਕਿਆਂ ਅਤੇ ਮੌਜੂਦਾ ਹਾਲਾਤ ’ਤੇ ਚਰਚਾ ਕੀਤੀ। ਸ਼ਹਿਬਾਜ਼ ਸ਼ਰੀਫ਼ ਨੇ ਇਜ਼ਰਾਈਲ ਵੱਲੋਂ ਇਰਾਨ 'ਤੇ ਕੀਤੇ ਗਏ ਹਮਲਿਆਂ ਦੀ ਸਖ਼ਤ ਨਿਖੇਧੀ ਕੀਤੀ ਅਤੇ ਤਹਿਰਾਨ ਨਾਲ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਪੱਛਮੀ ਏਸ਼ੀਆ ਵਿੱਚ ਅਮਰੀਕਾ ਅਤੇ ਇਜ਼ਰਾਈਲ ਦੀ ਇਰਾਨ ਵਿਰੁੱਧ ਚੱਲ ਰਹੀ ਜੰਗ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਪੰਜ ਅਜਿਹੇ ਉਦੇਸ਼ ਦੱਸੇ ਹਨ ਜੋ ਅਮਰੀਕਾ ਇਰਾਨ ਨਾਲ ਆਪਣੀ ਜੰਗ ਖਤਮ ਕਰਨ ਤੋਂ ਪਹਿਲਾਂ ਹਾਸਲ ਕਰਨਾ ਚਾਹੁੰਦਾ ਹੈ। ਹੁਣ ਸੰਘਰਸ਼ ਦੇ ਇੱਕ ਮਹੀਨੇ ਬਾਅਦ ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ ਅਮਰੀਕਾ ਜਲਦੀ ਹੀ ਇਸ ਕਾਰਵਾਈ ਨੂੰ ਸਮਾਪਤ ਕਰ ਸਕਦਾ ਹੈ, ਭਾਵੇਂ ਕਿ ਉਨ੍ਹਾਂ ਦੇ ਕੁਝ ਮੁੱਖ ਉਦੇਸ਼ ਅਧੂਰੇ ਹਨ।

ਉੱਧਰ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਨੇ ਉਸ ਸਮੇਂ ਇੱਕ ਖ਼ਤਰਨਾਕ ਮੋੜ ਲੈ ਲਿਆ ਜਦੋਂ ਸ਼ੁੱਕਰਵਾਰ ਨੂੰ ਇਰਾਨ ਵੱਲੋਂ ਕੀਤੇ ਗਏ ਮਿਜ਼ਾਈਲ ਹਮਲਿਆਂ ਨੇ ਸਾਊਦੀ ਅਰਬ ਵਿੱਚ ਸਥਿਤ ਇੱਕ ਪ੍ਰਮੁੱਖ ਅਮਰੀਕੀ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਇਆ। ਅਮਰੀਕੀ ਅਧਿਕਾਰੀਆਂ ਅਨੁਸਾਰ, ਸਾਊਦੀ ਅਰਬ ਦੇ 'ਪ੍ਰਿੰਸ ਸੁਲਤਾਨ ਏਅਰ ਬੇਸ' 'ਤੇ ਹੋਈ ਇਸ ਗੋਲਾਬਾਰੀ ਵਿੱਚ ਘੱਟੋ-ਘੱਟ 10 ਅਮਰੀਕੀ ਫੌਜੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਅਤਿ ਗੰਭੀਰ ਦੱਸੀ ਜਾ ਰਹੀ ਹੈ। ਇਸ ਹਮਲੇ ਵਿੱਚ ਅਮਰੀਕਾ ਦੇ ਕਈ ਰੀਫਿਊਲਿੰਗ ਜਹਾਜ਼ਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।
  ਖਾਸ ਖਬਰਾਂ