View Details << Back

ਕੈਨੇਡਾ ਵਿੱਚ ਪਨਾਹ ਨੇਮ ਹੋਰ ਸਖ਼ਤ

  ਕੈਨੇਡਾ ਸਰਕਾਰ ਨੇ ਪਨਾਹ ਸਬੰਧੀ ਨਿਯਮਾਂ ਨੂੰ ਸਖ਼ਤ ਕਰਨ ਲਈ ਨਵਾਂ ਕਾਨੂੰਨ ਪਾਸ ਕੀਤਾ ਹੈ। ਸਟ੍ਰੈਂਥਨਿੰਗ ਕੈਨੇਡਾਜ਼ ਇਮੀਗ੍ਰੇਸ਼ਨ ਸਿਸਟਮ ਐਂਡ ਬੌਰਡਰ ਐਕਟ ਦੇ ਨਾਂ ਨਾਲ ਜਾਂਦੇ ਬਿੱਲ ਸੀ-12 ਨੂੰ 26 ਮਾਰਚ ਨੂੰ ਸ਼ਾਹੀ ਮਨਜ਼ੂਰੀ ਮਿਲ ਗਈ ਹੈ ਅਤੇ ਹੁਣ ਇਹ ਲਾਗੂ ਹੋ ਗਿਆ ਹੈ।

ਇਮੀਗ੍ਰੇਸ਼ਨ ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ ਆਰ ਸੀ ਸੀ) ਮੁਤਾਬਕ ਇਹ ਕਾਨੂੰਨ ਸ਼ਰਨ ਦੇ ਦਾਅਵਿਆਂ ’ਚ ਨਵੇਂ ਨਿਯਮ ਜੋੜਦਾ ਹੈ, ਦਾਅਵਿਆਂ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਬਣਾਉਂਦਾ ਹੈ, ਸਰਕਾਰੀ ਵਿਭਾਗਾਂ ਦਰਮਿਆਨ ਵਧੇਰੇ ਜਾਣਕਾਰੀ ਸਾਂਝੀ ਕਰਨ ਦੀ ਇਜਾਜ਼ਤ ਦਿੰਦਾ ਹੈ ਅਤੇ ਸਰਕਾਰ ਨੂੰ ਇਮੀਗ੍ਰੇਸ਼ਨ ਦਸਤਾਵੇਜ਼ਾਂ ਅਤੇ ਅਰਜ਼ੀਆਂ ’ਤੇ ਵਧੇਰੇ ਅਖ਼ਤਿਆਰ ਦਿੰਦਾ ਹੈ।

ਮੌਜੂਦਾ ਸਮੇਂ ਕੈਨੇਡਾ ਵਿੱਚ ਸ਼ਰਨ ਮੰਗਣ ਵਾਲਿਆਂ ’ਚ ਭਾਰਤੀ ਨਾਗਰਿਕ ਸਭ ਤੋਂ ਅੱਗੇ ਹਨ। ਸਾਲ 2025 ਦੇ ਆਖ਼ਰੀ ਛੇ ਮਹੀਨਿਆਂ ਵਿੱਚ ਭਾਰਤੀ ਨਾਗਰਿਕਾਂ ਵੱਲੋਂ ਲਗਪਗ 9770 ਰਿਫਿਊਜੀ ਦਾਅਵੇ ਦਾਇਰ ਕੀਤੇ ਗਏ ਸਨ, ਜੋ ਕਿਸੇ ਵੀ ਹੋਰ ਦੇਸ਼ ਨਾਲੋਂ ਵੱਧ ਹਨ। ਇਨ੍ਹਾਂ ਦਾਅਵਿਆਂ ਦੀ ਗਿਣਤੀ ’ਚ ਭਾਰਤ ਮੈਕਸੀਕੋ ਅਤੇ ਹੈਤੀ ਵਰਗੇ ਮੁਲਕਾਂ ਤੋਂ ਵੀ ਅੱਗੇ ਟੱਪ ਗਿਆ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਦਾਅਵੇ ਪੰਜਾਬ ਵਰਗੇ ਖੇਤਰਾਂ ਤੋਂ ਆਉਂਦੇ ਹਨ, ਜੋ ਅਕਸਰ ਸਿਆਸੀ ਜਾਂ ਸੁਰੱਖਿਆ ਬਾਰੇ ਚਿੰਤਾਵਾਂ ਨਾਲ ਜੁੜੇ ਹੁੰਦੇ ਹਨ।
  ਖਾਸ ਖਬਰਾਂ