View Details << Back

'ਜੋ ਬੀਜੋਗੇ, ਉਹੀ ਵੱਢੋਗੇ': 7 ਸੰਸਦਾਂ ਦੇ ਜਾਣ 'ਤੇ ਸੁਖਬੀਰ ਬਾਦਲ ਨੇ 'ਆਪ' ਨੂੰ ਘੇਰਿਆ, ਲਗਾਏ ਗੰਭੀਰ ਇਲਜ਼ਾਮ

  ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾਕ੍ਰਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਹਾਈਕਮਾਂਡ 'ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ।

ਵਿਸ਼ਵਾਸਘਾਤ ਦਾ ਸਿੱਧਾ ਨਤੀਜਾ: ਸੁਖਬੀਰ ਬਾਦਲ
ਸੁਖਬੀਰ ਸਿੰਘ ਬਾਦਲ ਨੇ ਆਪਣੇ 'ਐਕਸ' (ਪਹਿਲਾਂ ਟਵਿੱਟਰ) ਅਕਾਊਂਟ ਰਾਹੀਂ 'ਆਪ' 'ਤੇ ਮੌਕਾਪ੍ਰਸਤੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ "ਜੋ ਬੀਜੋਗੇ, ਉਹੀ ਵੱਢੋਗੇ।" ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਪਾਰਟੀ ਪ੍ਰਤੀ ਵਫ਼ਾਦਾਰ ਵਲੰਟੀਅਰਾਂ ਅਤੇ ਸੂਬੇ ਦੇ ਲੋਕਾਂ ਨੂੰ ਅੱਖੋਂ-ਪਰੋਖੇ ਕਰਕੇ ਸਿਰਫ਼ ਬਾਹਰੀ ਅਤੇ ਅਮੀਰ ਲੋਕਾਂ ਨੂੰ ਤਰਜੀਹ ਦਿੰਦੇ ਹੋ, ਤਾਂ ਅਜਿਹੇ ਨਤੀਜੇ ਨਿਕਲਣਾ ਲਾਜ਼ਮੀ ਹੈ।
  ਖਾਸ ਖਬਰਾਂ