View Details << Back

ਪੈਟਰੋਲ, ਡੀਜ਼ਲ ਅਤੇ ਗੈਸ ਦੀ ਸੰਜਮ ਨਾਲ ਵਰਤੋਂ ਕਰਨਾ ਸਮੇਂ ਦੀ ਲੋੜ: PM Modi

  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਪੱਛਮੀ ਏਸ਼ੀਆ ਦੇ ਸੰਕਟ ਦੇ ਮੱਦੇਨਜ਼ਰ ਪੈਟਰੋ ਉਤਪਾਦਾਂ (ਪੈਟਰੋਲ, ਡੀਜ਼ਲ ਅਤੇ ਗੈਸ) ਦੀ ਸੰਜਮ ਨਾਲ ਵਰਤੋਂ ਕਰਨਾ ਸਮੇਂ ਦੀ ਲੋੜ ਹੈ।

ਤੇਲੰਗਾਨਾ ਵਿੱਚ 9,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਨੂੰ ਦਰਾਮਦ ਕੀਤੇ ਜਾਣ ਵਾਲੇ ਪੈਟਰੋ ਉਤਪਾਦਾਂ ਦੀ ਵਰਤੋਂ ਸਿਰਫ਼ ਲੋੜ ਪੈਣ 'ਤੇ ਹੀ ਕਰਨੀ ਚਾਹੀਦੀ ਹੈ, ਕਿਉਂਕਿ ਇਸ ਨਾਲ ਨਾ ਸਿਰਫ ਵਿਦੇਸ਼ੀ ਮੁਦਰਾ ਦੀ ਬਚਤ ਹੋਵੇਗੀ ਸਗੋਂ ਜੰਗ ਦੇ ਮਾੜੇ ਪ੍ਰਭਾਵ ਵੀ ਘੱਟ ਹੋਣਗੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਭਾਰਤ ਸੂਰਜੀ ਊਰਜਾ (ਸੋਲਰ ਪਾਵਰ) ਪੈਦਾ ਕਰਨ ਵਾਲੇ ਦੁਨੀਆ ਦੇ ਮੋਹਰੀ ਦੇਸ਼ਾਂ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰ ਦਾ ਮੁੱਖ ਟੀਚਾ ਹਰ ਘਰ ਤੱਕ ਐੱਲ ਪੀ ਜੀ ਸਿਲੰਡਰ ਪਹੁੰਚਾਉਣਾ ਸੀ, ਪਰ ਹੁਣ ਧਿਆਨ ਸਸਤੀ ਪਾਈਪ ਵਾਲੀ ਗੈਸ ਦੀ ਸਪਲਾਈ ਵਧਾਉਣ ਵੱਲ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸੀ ਐੱਨ ਜੀ ਅਧਾਰਤ ਸਿਸਟਮ ਨੂੰ ਵੀ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
  ਖਾਸ ਖਬਰਾਂ