View Details << Back

Petrol price hike: ਪ੍ਰਧਾਨ ਮੰਤਰੀ ‘ਟੌਫੀਆਂ’ ਵੰਡਣੀਆਂ ਬੰਦ ਕਰਕੇ ਦੇਸ਼ ਦੀ ਆਰਥਿਕਤਾ ਵੱਲ ਧਿਆਨ ਦੇਣ: ਹਰਪਾਲ ਚੀਮਾ

  Petrol price hike: ਆਮ ਆਦਮੀ ਪਾਰਟੀ (ਆਪ) ਨੇ ਦੇਸ਼ ਵਿੱਚ ਲਗਾਤਾਰ ਵੱਧ ਰਹੀ ਤੇਲ ਦੀਆਂ ਕੀਮਤਾਂ ਕਰਕੇ ਕੇਂਦਰ ਸਰਕਾਰ ਨੂੰ ਘੇਰਿਆ। ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘‘​ਬਹੁਤ ਹੋਈ ਮਹਿੰਗਾਈ ਦੀ ਮਾਰ, ਹੁਣ ਤਾਂ ਬੱਸ ਕਰੋ ਮੋਦੀ ਸਾਹਿਬ।’’ ਉਨ੍ਹਾਂ ਨੇ ​ਭਾਜਪਾ ਨੂੰ ਕਿਸਾਨਾਂ, ਆਮ ਲੋਕਾਂ, ਵਪਾਰੀਆਂ ਅਤੇ ਛੋਟੇ ਕਾਰੋਬਾਰੀਆਂ ਵਿਰੋਧੀ ਪਾਰਟੀ ਗਰਦਾਨਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਜਨਤਾ ਨੂੰ ਹੋ ਰਹੀਆਂ ਮੁਸ਼ਕਲਾਂ ਪ੍ਰਤੀ ਪੂਰੀ ਤਰ੍ਹਾਂ ਬੇਫ਼ਿਕਰ ਹਨ।

​ਦੱਸਣਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2.61 ਰੁਪਏ ਤੋਂ 2.71 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਪਿਛਲੇ ਦੋ ਹਫ਼ਤਿਆਂ ਵਿੱਚ ਚੌਥਾ ਵਾਧਾ ਹੈ। ਕੌਮਾਂਤਰੀ ਪੱਧਰ ’ਤੇ ਤੇਲ ਦੀਆਂ ਵਧਦੀਆਂ ਕੀਮਤਾਂ ਦਾ ਬੋਝ ਝੱਲਣ ਵਿੱਚ ਅਸਮਰੱਥ ਤੇਲ ਮਾਰਕੀਟਿੰਗ ਕੰਪਨੀਆਂ ਲਗਾਤਾਰ ਇਸ ਦਾ ਬੋਝ ਖਪਤਕਾਰਾਂ ’ਤੇ ਪਾ ਰਹੀਆਂ ਹਨ।
  ਖਾਸ ਖਬਰਾਂ