View Details << Back

Punjab Assembly Monsoon Session: ਅਗਸਤ ਦੇ ਪਹਿਲੇ ਹਫ਼ਤੇ ਮੌਨਸੂਨ ਸੈਸ਼ਨ ਸੱਦਣ ਦੀ ਤਿਆਰੀ!

  Punjab Assembly Monsoon Session: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਦੋ ਦਿਨਾਂ ’ਚ ਮੌਨਸੂਨ ਸੈਸ਼ਨ ਬਾਰੇ ਸੂਚਨਾ ਸਾਂਝੀ ਕੀਤੀ ਜਾ ਸਕਦੀ ਹੈ। ਅਹਿਮ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਕਰੀਬ ਹਫ਼ਤੇ ਭਰ ਦਾ ਸੈਸ਼ਨ ਸੱਦਣ ਦੇ ਰੌਂਅ ’ਚ ਹੈ ਅਤੇ 15 ਅਗਸਤ ਤੋਂ ਪਹਿਲਾਂ ਇਹ ਸੈਸ਼ਨ ਸਮਾਪਤ ਕਰਨ ਦੀ ਵਿਉਂਤ ਬਣਾਈ ਜਾ ਰਹੀ ਹੈ। ਪਹਿਲਾਂ ਇਹ ਚਰਚੇ ਸਨ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾ ਸਕਦਾ ਹੈ।

ਏਜੰਡਿਆਂ ’ਤੇ ਵਿਚਾਰ-ਵਟਾਂਦਰਾ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਨੇ ਮੌਨਸੂਨ ਸੈਸ਼ਨ ਲਈ ਵਿਚਾਰ ਵਟਾਂਦਰਾ ਸ਼ੁਰੂ ਕਰ ਦਿੱਤਾ ਹੈ ਅਤੇ ਸੈਸ਼ਨ ’ਚ ਲਿਆਂਦੇ ਜਾਣ ਵਾਲੇ ਬਿਜ਼ਨਸ ’ਤੇ ਚਰਚਾ ਕੀਤੀ ਜਾ ਰਹੀ ਹੈ। ਇਸ ਸੈਸ਼ਨ ’ਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026 ’ਚ ਸੋਧ ਕੀਤੇ ਜਾਣ ਦਾ ਏਜੰਡਾ ਆਉਣ ਦੀ ਸੰਭਾਵਨਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 29 ਜੂਨ ਨੂੰ ਆਦੇਸ਼ ਦਿੱਤੇ ਗਏ ਸਨ ਕਿ ਇੱਕ ਮਹੀਨੇ ਦੇ ਅੰਦਰ ਐਕਟ ’ਚ ਸੋਧ ਕੀਤੀ ਜਾਵੇ।
  ਖਾਸ ਖਬਰਾਂ