View Details << Back

ਕਾਂਗਰਸ ਨੇ ਵਿਦਿਆਰਥੀਆਂ ’ਤੇ ਪੁਲੀਸ ਕਾਰਵਾਈ ਵਿਰੁੱਧ ‘ਛਾਤਰੋਂ ਕੀ ਗੂੰਜ’ ਮੁਹਿੰਮ ਕੀਤੀ ਦੇਸ਼-ਵਿਆਪੀ

  ਵਿਦਿਆਰਥੀਆਂ ’ਤੇ ਹੋਈ ਪੁਲੀਸ ਕਾਰਵਾਈ ਦੇ ਵਿਰੋਧ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਅੱਗੇ ਦਿੱਤੇ ਧਰਨੇ ਤੋਂ ਅਗਲੇ ਹੀ ਦਿਨ ਕਾਂਗਰਸ ਨੇ ਆਪਣੀ ‘ਛਾਤਰੋਂ ਕੀ ਗੂੰਜ’ (Chhatron Ki Goonj) ਮੁਹਿੰਮ ਨੂੰ ਦੇਸ਼ ਭਰ ਵਿੱਚ ਵਧਾ ਦਿੱਤਾ ਹੈ। ਪਾਰਟੀ ਨੇ ਸੀਨੀਅਰ ਆਗੂਆਂ ਨੂੰ ਦੇਸ਼ ਭਰ ਦੇ ਕਾਲਜਾਂ, ਯੂਨੀਵਰਸਿਟੀਆਂ ਅਤੇ ਕੋਚਿੰਗ ਸੈਂਟਰਾਂ ’ਚ ਪਹੁੰਚ ਕੇ ਪੇਪਰ ਲੀਕ, ਪ੍ਰੀਖਿਆਵਾਂ ’ਚ ਦੇਰੀ, ਮਹਿੰਗੀ ਹੁੰਦੀ ਸਿੱਖਿਆ ਅਤੇ ਬੇਰੁਜ਼ਗਾਰੀ ਵਰਗੇ ਗੰਭੀਰ ਮੁੱਦਿਆਂ ’ਤੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪਾਰਟੀ ਨੇਤਾਵਾਂ ਨੂੰ ਭੇਜੇ ਇੱਕ ਅਹਿਮ ਸੁਨੇਹੇ ’ਚ ਕਿਹਾ ਕਿ ਦੇਸ਼ ਦਾ ਨੌਜਵਾਨ ਅਤੇ ਵਿਦਿਆਰਥੀ ਲਗਾਤਾਰ ਹੋ ਰਹੇ ਪੇਪਰ ਲੀਕ, ਭਰਤੀ ਪ੍ਰਕਿਰਿਆ ’ਚ ਅਨਿਸ਼ਚਿਤਤਾ ਅਤੇ ਵਧਦੀ ਬੇਰੁਜ਼ਗਾਰੀ ਤੋਂ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸਿੱਖਿਆ ਪ੍ਰਣਾਲੀ ਦੀ ਜਵਾਬਦੇਹੀ ਤੈਅ ਕਰਨਾ ਅਤੇ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਲਈ ਸਰਕਾਰ ’ਤੇ ਜਨਤਕ ਦਬਾਅ ਬਣਾਉਣਾ ਹੈ।

ਦੱਸਣਯੋਗ ਹੈ ਕਿ ਰਾਹੁਲ ਗਾਂਧੀ ਨੇ 17 ਜੂਨ ਨੂੰ ਰਾਜਸਥਾਨ ਦੇ ਕੋਟਾ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ 17 ਜੁਲਾਈ ਨੂੰ ਦੇਹਰਾਦੂਨ ਵਿੱਚ ਵੀ ਸਮਾਗਮ ਕਰਵਾਇਆ ਗਿਆ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਮੌਜੂਦਾ ਸਰਕਾਰ ਦੀ ਦੇਖ-ਰੇਖ ਹੇਠ ਫੈਲ ਰਹੇ ‘ਸ਼ੋਸ਼ਣਕਾਰੀ ਅੱਡੇ’ ਤੋਂ ਮੁਕਤ ਕਰਵਾਉਣ ਦਾ ਸੱਦਾ ਦਿੱਤਾ ਹੈ।
  ਖਾਸ ਖਬਰਾਂ