View Details << Back

Jharkhand students protest: ਭਰਤੀ ਪ੍ਰੀਖਿਆ ਪ੍ਰਣਾਲੀ ਪਾਰਦਰਸ਼ੀ, ਤਕਨੀਕੀ ਤੌਰ 'ਤੇ ਸਮਰੱਥ ਅਤੇ ਜਵਾਬਦੇਹ ਬਣਾਈ ਜਾਵੇਗੀ: ਹੇਮੰਤ ਸੋਰੇਨ

  Jharkhand students protest: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਹੈ ਕਿ ਸੂਬੇ ਵਿੱਚ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਤਕਨਾਲੋਜੀ ਨਾਲ ਲੈਸ ਅਤੇ ਜਵਾਬਦੇਹ ਬਣਾਇਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਪ੍ਰਕਿਰਿਆ ਵਿੱਚ ਸਾਹਮਣੇ ਆਉਣ ਵਾਲੀ ਹਰ ਕਮੀ ਨੂੰ ਜਲਦੀ ਤੋਂ ਜਲਦੀ ਖ਼ਤਮ ਕੀਤਾ ਜਾਵੇਗਾ।
ਪ੍ਰਦਰਸ਼ਨਕਾਰੀ ਨੌਕਰੀ ਦੇ ਚਾਹਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਦਿਆਰਥੀਆਂ ਨੂੰ ਆਪਣੀ ਰਾਇ ਪ੍ਰਗਟ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਉਸ ਅਧਿਕਾਰ ਦਾ ਆਦਰ ਕਰਨਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਝਾਰਖੰਡ ਸਰਕਾਰ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਨੂੰ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰੇਗੀ।

9 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਦੇਵੇਂਦਰ ਮਹਤੋ ਹਸਪਤਾਲ ਦਾਖ਼ਲ
ਝਾਰਖੰਡ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪਿਛਲੇ ਨੌਂ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜੇ.ਐੱਲ.ਕੇ.ਐੱਮ. (JLKM) ਆਗੂ ਦੇਵੇਂਦਰ ਨਾਥ ਮਹਤੋ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਮਾਰਚ ਵਿੱਚ ਹਿੱਸਾ ਲੈਣ ਤੋਂ ਬਾਅਦ ਸਿਹਤ ਵਿਗੜਨ 'ਤੇ ਇੱਥੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਡਾਕਟਰਾਂ ਨੇ ਖ਼ੂਨ ਵਿੱਚ ਸ਼ੂਗਰ ਦਾ ਪੱਧਰ 'ਬਹੁਤ ਜ਼ਿਆਦਾ' ਡਿੱਗਣ ਕਾਰਨ ਮਹਤੋ ਦੀ ਹਾਲਤ ਨਾਜ਼ੁਕ ਦੱਸੀ ਹੈ। ਰਾਂਚੀ ਸਦਰ ਹਸਪਤਾਲ ਦੀ ਮੈਡੀਕਲ ਅਫ਼ਸਰ ਨੈਨਸੀ ਪ੍ਰਿਆ ਨੇ ਦੱਸਿਆ, “ਉਸਦਾ ਐਮਰਜੈਂਸੀ ਵਾਰਡ ਵਿੱਚ ਇਲਾਜ ਕੀਤਾ ਜਾ ਰਿਹਾ ਹੈ।”

ਹਸਪਤਾਲ ਵਿੱਚ ਮਹਤੋ ਦੇ ਨਾਲ ਮੌਜੂਦ ਉਸਦੇ ਇੱਕ ਸਾਥੀ ਪੰਕਜ ਕੁਮਾਰ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਨੇੜੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੌਰਾਨ ਉਹ ਜ਼ਖ਼ਮੀ ਹੋ ਗਏ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਝਾਰਖੰਡ ਵਿਧਾਨ ਸਭਾ ਨੇੜੇ ਹੋਈ ਝੜਪ ਦੌਰਾਨ ਕਈ ਪ੍ਰਦਰਸ਼ਨਕਾਰੀ ਅਤੇ ਚਾਰ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ, ਕਿਉਂਕਿ ਪੁਲੀਸ ਨੇ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦਾ ਵਿਰੋਧ ਕਰ ਰਹੇ ਨੌਕਰੀ ਦੇ ਚਾਹਵਾਨਾਂ 'ਤੇ ਵਾਟਰ ਕੈਨਨ, ਹੰਝੂ ਗੈਸ ਅਤੇ ਲਾਠੀਚਾਰਜ ਦੀ ਵਰਤੋਂ ਕੀਤੀ।
  ਖਾਸ ਖਬਰਾਂ