View Details << Back

Sikh Man Beaten: ਥਾਈਲੈਂਡ ’ਚ ਔਰਤਾਂ ਵੱਲੋਂ ਬਜ਼ੁਰਗ ਸਿੱਖ ਨਾਲ ਕੁੱਟਮਾਰ ਕਰਨ ਅਤੇ ਦਸਤਾਰ ਲਾਹੁਣ ਦੀ ਵੀਡੀਓ ਵਾਇਰਲ; SGPC ਵੱਲੋਂ ਨਿਖੇਧੀ

  ਥਾਈਲੈਂਡ ਤੋਂ ਇੱਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਔਰਤਾਂ ਵੱਲੋਂ ਇੱਕ ਸਿੱਖ ਬਜ਼ੁਰਗ ਨਾਲ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕੀਤੀ ਜਾ ਰਹੀ ਹੈ। ਇਨ੍ਹਾਂ ਹੀ ਨਹੀਂ ਵੀਡੀਓ ਵਿੱਚ ਕੁੜੀਆਂ ਬਜ਼ੁਰਗ ਦੀ ਦਸਤਾਰ ਦੀ ਉਤਾਰਦੀਆਂ ਵੀ ਨਜ਼ਰ ਆ ਰਹੀਆਂ ਹਨ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇੰਟਰਨੈੱਟ ’ਤੇ ਲੋਕਾਂ ਵੱਲੋਂ ਤਿੱਖੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।

ਵਾਇਰਲ ਹੋ ਰਹੀਆਂ ਰਿਪੋਰਟਾਂ ਅਤੇ ਦਾਅਵਿਆਂ ਅਨੁਸਾਰ, ਇਹ ਘਟਨਾ ਬਜ਼ੁਰਗ ਵੱਲੋਂ ਕੀਤੀ ਗਈ ਕਥਿਤ ਬਦਸਲੂਕੀ ਤੋਂ ਬਾਅਦ ਵਾਪਰੀ ਦੱਸੀ ਜਾ ਰਹੀ ਹੈ, ਜਿਸ ਕਾਰਨ ਮੌਕੇ ’ਤੇ ਮੌਜੂਦ ਔਰਤਾਂ ਨੇ ਉਸ ਦਾ ਵਿਰੋਧ ਕੀਤਾ ਅਤੇ ਹੱਥੋਪਾਈ ਸ਼ੁਰੂ ਹੋ ਗਈ।

ਹਾਲਾਂਕਿ, ਇਸ ਵਾਇਰਲ ਵੀਡੀਓ ਵਿੱਚ ਨਜ਼ਰ ਆ ਰਹੇ ਵਿਅਕਤੀਆਂ ਦੀ ਪਛਾਣ ਅਤੇ ਘਟਨਾ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਂ ਸੁਤੰਤਰ ਪੁਸ਼ਟੀ ਨਹੀਂ ਹੋ ਸਕੀ ਹੈ। ਪੰਜਾਬੀ ਟ੍ਰਿਬਿਊਨ ਵੀ ਇਸ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕਰਦਾ। ਹਾਲਾਂਕਿ ਸਥਾਨਕ ਪ੍ਰਸ਼ਾਸਨ ਜਾਂ ਪੁਲੀਸ ਵੱਲੋਂ ਵੀ ਇਸ ਮਾਮਲੇ ’ਚ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
  ਖਾਸ ਖਬਰਾਂ