View Details << Back

AAP protest Chandigarh: ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

  ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੀਜੇਪੀ ਦੀ ਹਮਾਇਤ ਵਿੱਚ ਆਮ ਆਦਮੀ ਪਾਰਟੀ (ਆਪ) ਵੀ ਸੜਕਾਂ ’ਤੇ ਉੱਤਰ ਆਈ ਹੈ। ਅੱਜ ‘ਆਪ’ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 17 ਵਿਖੇ ਸਥਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਣੇ ਹੋਰ ਵੱਡੀ ਗਿਣਤੀ ਵਿੱਚ ‘ਆਪ’ ਆਗੂ ਪਹੁੰਚੇ, ਜਿਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਕੀਤੀ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਸੈਕਟਰ 17 ਦੇ ਪੁਲੀਸ ਥਾਣੇ ਵਿੱਚ ਬੰਦ ਕਰ ਦਿੱਤਾ।
  ਖਾਸ ਖਬਰਾਂ