View Details << Back

Trump Carney Talks: ਵਪਾਰਕ ਮੁੱਦਿਆਂ ’ਤੇ ਟਰੰਪ ਨਾਲ ਚੰਗੀ ਗੱਲਬਾਤ ਹੋਈ: ਕਾਰਨੀ

  Trump Carney Talks: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਦੋਵਾਂ ਦੇਸ਼ਾਂ ਵਿਚਾਲੇ ਭਵਿੱਖ ਦੇ ਵਪਾਰਕ ਸਬੰਧਾਂ ਬਾਰੇ ਚੰਗੀ ਗੱਲਬਾਤ ਹੋਈ ਹੈ। ਦੋਵੇਂ ਦੇਸ਼ ਇਸ ਸਮੇਂ ਵਪਾਰਕ ਜੰਗ ਵਿੱਚ ਉਲਝੇ ਹੋਏ ਹਨ ਅਤੇ ਇਸ ਕਾਰਨ ਦੋਵਾਂ ਦੇਸ਼ਾਂ ਦੇ ਆਰਥਿਕ ਸਬੰਧਾਂ ਵਿੱਚ ਤਣਾਅ ਬਣਿਆ ਹੋਇਆ ਹੈ।


ਕਾਰਨੀ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਆਪਣੀ ਗੱਲਬਾਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਟਰੰਪ ਨਾਲ ਹੋਈ ਗੱਲਬਾਤ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਸਮਝੌਤੇ ਦੀ ਰੂਪਰੇਖਾ ਬਾਰੇ ਹਾਲ ਹੀ ਵਿੱਚ ਹੋਈਆਂ ਉਸਾਰੂ ਚਰਚਾਵਾਂ ਨੂੰ ਅੱਗੇ ਵਧਾਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਸਮਝੌਤੇ ਦਾ ਉਦੇਸ਼ ਦੋਵਾਂ ਦੇਸ਼ਾਂ ਲਈ ਆਰਥਿਕ ਲਾਭ ਯਕੀਨੀ ਬਣਾਉਣਾ ਹੈ।

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਲੋਕਾਂ ਲਈ ਵਸਤਾਂ ਤੇ ਸੇਵਾਵਾਂ ਕਿਫ਼ਾਇਤੀ ਬਣਾਉਣ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਕੈਨੇਡਾ ਦੀਆਂ ਭਾਸ਼ਾਵਾਂ, ਸੱਭਿਆਚਾਰ ਅਤੇ ਪ੍ਰਭੂਸੱਤਾ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ।

  ਖਾਸ ਖਬਰਾਂ