View Details << Back

PM Modi ਨੇ ਬਸਤਰ ਵਿੱਚ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਦੀਵਾਲੀ ਮਨਾਈ

  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਛੱਤੀਸਗੜ੍ਹ ਦੇ ਬਸਤਰ ਵਿੱਚ ਸੁਰੱਖਿਆ ਬਲਾਂ ਦੇ ਜਵਾਨਾਂ ਨਾਲ ਦੀਵਾਲੀ ਮਨਾਈ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਰੱਖਿਆ ਲਈ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਸਲਾਮ ਕਰਨਗੇ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਦੇ ਜਵਾਨਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੀ ਦੇਸ਼ ਭਗਤੀ ਸਤਿਕਾਰ ਦੀ ਹੱਕਦਾਰ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਹਿਸ਼ਤ ਅਤੇ ਨਕਸਲਵਾਦ ਦੇ ਖ਼ਾਤਮੇ ਨੂੰ ਦੇਸ਼ ਦੀਆਂ ਸਹੀ ਨੀਤੀਆਂ ਅਤੇ ਮਜ਼ਬੂਤ ਸਿਆਸੀ ਇੱਛਾ-ਸ਼ਕਤੀ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਫ਼ੈਸਲੇ ਲਏ ਜਿਨ੍ਹਾਂ ਨਾਲ ਨਕਸਲੀਆਂ ਅਤੇ ਵੱਖਵਾਦੀਆਂ ਦੀ ਫੰਡਿੰਗ ਨੂੰ ਵੱਡੇ ਝਟਕੇ ਲੱਗੇ।

ਮੋਦੀ ਨੇ ਛੱਤੀਸਗੜ੍ਹ ਦੇ ਬਸਤਰ ਜ਼ਿਲ੍ਹੇ ਵਿੱਚ ਸੀਆਰਪੀਐੱਫ ਦੇ ਕੈਂਪ ਵਿੱਚ ਸੁਰੱਖਿਆ ਜਵਾਨਾਂ ਨਾਲ ਦੀਵਾਲੀ ਮਨਾਉਂਦਿਆਂ ਕਿਹਾ ਕਿ ਸਰਕਾਰ ਦੇ ਫ਼ੈਸਲਿਆਂ ਨੇ ਜਾਅਲੀ ਕਰੰਸੀ ਦੇ ਗੱਠਜੋੜ ਨੂੰ ਤਬਾਹ ਕਰ ਦਿੱਤਾ ਅਤੇ ਨਕਸਲੀਆਂ ਤੇ ਵੱਖਵਾਦੀਆਂ ਦੀ ਸਪਲਾਈ ਲਾਈਨ ਬੰਦ ਕਰ ਦਿੱਤੀ।


  ਖਾਸ ਖਬਰਾਂ