View Details << Back

ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 16 ਪੈਸੇ ਚੜ੍ਹਿਆ

  ਘਰੇਲੂ ਸ਼ੇਅਰ ਬਜ਼ਾਰ 'ਚ ਵਾਧੇ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 16 ਪੈਸੇ ਚੜ੍ਹ ਕੇ 76.27 'ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 76.34 'ਤੇ ਖੁੱਲ੍ਹਿਆ।
ਫਿਰ ਇਹ ਪਿਛਲੀ ਬੰਦ ਕੀਮਤ ਦੇ ਮੁਕਾਬਲੇ 16 ਪੈਸੇ ਦਾ ਵਾਧਾ ਦਰਜ ਕਰਦੇ ਹੋਏ 76.27 ਦੇ ਪੱਧਰ 'ਤੇ ਆ ਗਿਆ। ਪਿਛਲੇ ਸੈਸ਼ਨ 'ਚ ਵੀਰਵਾਰ ਨੂੰ ਰੁਪਿਆ 19 ਪੈਸੇ ਦੀ ਮਜ਼ਬੂਤੀ ਨਾਲ 76.43 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਵੀਰਵਾਰ ਨੂੰ ਪੰਜ ਰਾਜਾਂ ਵਿੱਚ ਹੋਈਆਂ ਚੋਣਾਂ ਦੇ ਨਤੀਜੇ ਐਲਾਨੇ ਗਏ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਨੇ ਉੱਤਰਾਖੰਡ, ਉੱਤਰ ਪ੍ਰਦੇਸ਼, ਗੋਆ ਅਤੇ ਮਨੀਪੁਰ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਬਾਜ਼ਾਰ ਮਾਹਿਰਾਂ ਮੁਤਾਬਕ ਵਿਧਾਨ ਸਭਾ ਚੋਣਾਂ ਦੇ ਨਤੀਜੇ ਨੀਤੀਗਤ ਇਕਸਾਰਤਾ ਅਤੇ ਸਥਿਰਤਾ ਦੇਣ ਵਾਲੇ ਹਨ ਅਤੇ ਬਾਜ਼ਾਰ ਲਈ ਇਹੀ ਮਾਇਨੇ ਰੱਖਦਾ ਹੈ।
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.03 ਫੀਸਦੀ ਡਿੱਗ ਕੇ 98.48 'ਤੇ ਆ ਗਿਆ। ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 0.13 ਫੀਸਦੀ ਡਿੱਗ ਕੇ 109.19 ਡਾਲਰ ਪ੍ਰਤੀ ਬੈਰਲ 'ਤੇ ਰਿਹਾ।
  ਖਾਸ ਖਬਰਾਂ