View Details << Back

ਹਰਭਜਨ ਨੇ 'ਦੋਸਤ' ਭਗਵੰਤ ਮਾਨ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ, ਟਵੀਟ ਕਰ ਆਖੀ ਇਹ ਗੱਲ

  ਪੰਜਾਬ 'ਚ ਆਮ ਆਦਮੀ ਪਾਰਟੀ ਸੱਤਾ 'ਚ ਆਉਣ ਜਾ ਰਹੀ ਹੈ, ਜਿਸ ਨੇ ਬੀਤੇ ਦਿਨ ਵਿਧਾਨ ਸਭਾ ਦੀਆਂ 117 ਸੀਟਾਂ 'ਚੋਂ 92 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਮੁੱਖ ਮੰਤਰੀ ਬਣਨ ਜਾ ਰਹੇ ਹਨ। ਇਸ ਜਿੱਤ ਮਗਰੋਂ ਭਗਵੰਤ ਮਾਨ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ।
ਇਸੇ ਕੜੀ ਵਿਚ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਹਨ। ਹਰਭਜਨ ਨੇ ਟਵੀਟ ਕਰਦੇ ਹੋਏ ਲਿਖਿਆ, 'ਆਮ ਆਦਮੀ ਪਾਰਟੀ ਅਤੇ ਮੇਰੇ ਦੋਸਤ ਭਗਵੰਤ ਮਾਨ ਨੂੰ ਸਾਡਾ ਨਵਾਂ ਮੁੱਖ ਮੰਤਰੀ ਬਣਨ 'ਤੇ ਵਧਾਈਆਂ। ਇਹ ਸੁਣ ਕੇ ਬਹੁਤ ਖੁਸ਼ੀ ਹੋਈ ਕਿ ਉਹ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਚ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਕੀ ਤਸਵੀਰ ਹੈ... ਮਾਤਾ ਜੀ ਲਈ ਇਹ ਮਾਣ ਵਾਲਾ ਪਲ ਹੈ।
  ਖਾਸ ਖਬਰਾਂ