View Details << Back

SYL ਮੁੱਦੇ 'ਤੇ ਸੁਖਪਾਲ ਖਹਿਰਾ ਦਾ ਟਵੀਟ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਅਪੀਲ

  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਹੈ ਕਿ ਪੰਜਾਬ ਦੇ ਸਭ ਤੋਂ ਕੀਮਤੀ ਦਰਿਆਈ ਪਾਣੀਆਂ ਦੀ ਲੁੱਟ ਲਈ ਹਰਿਆਣਾ ਦੀਆਂ ਸਾਰੀਆਂ ਸ਼ਰਾਰਤੀ ਕੋਸ਼ਿਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸੁਖਪਾਲ ਖਹਿਰਾ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਬੀਤੇ ਸਮੇਂ 'ਚ ਕੀਤੀਆਂ ਗਲਤੀਆਂ ਕਾਰਨ ਕਾਫੀ ਨੁਕਸਾਨ ਝੱਲ ਚੁੱਕੇ ਹਾਂ ਅਤੇ ਹੁਣ ਪੰਜਾਬ ਦਾ ਹੋਰ ਪਾਣੀ ਗੁਆਉਣ ਦੇ ਸਮਰੱਥ ਨਹੀਂ ਹਾਂ।
ਸੁਖਪਾਲ ਖਹਿਰਾ ਵੱਲੋਂ ਇਹ ਟਵੀਟ ਐੱਸ. ਵਾਈ. ਐੱਲ. (ਸਤਲੁਜ-ਯਮੁਨਾ ਲਿੰਕ ਨਹਿਰ) ਦੇ ਮੁੱਦੇ ਨੂੰ ਲੈ ਕੇ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਹਰਿਆਣਾ ਵੱਲੋਂ ਪੰਜਾਬ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ।
  ਖਾਸ ਖਬਰਾਂ